ਧਾਮੀ ਨੇ ਮਾਨ ਨੂੰ ਕਿਹਾ ਕਿ ਤੁਸੀਂ ਧਾਰਮਿਕ ਮੁੱਦੇ ਦਾ ਸਿਆਸੀਕਰਨ ਕਰਕੇ ਇਸ ਨੂੰ ਵਿਧਾਨ ਸਭਾ ਵਿੱਚ ਲੈ ਕੇ ਜਾ ਰਹੇ ਹੋ। ਇਸ ‘ਤੇ ਤੁਹਾਨੂੰ ਕੋਈ ਅਧਿਕਾਰੀ ਨਹੀਂ ਹੈ।
CM ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਦੇ ਐਲਾਨ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਅੱਗੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ ਵਿੱਚ ਸੋਧ ਕਰਨਾ ਇਹ ਸਟੇਟ ਦਾ ਮੁੱਦਾ ਨਹੀਂ ਹੈ। ਸੂਬਾ ਸਰਕਾਰ ਕੋਲ ਕੋਈ ਹੱਕ ਨਹੀਂ ਹੈ ਕਿ ਉਹ ਗੁਰਦੁਆਰਾ ਐਕਟ ਵਿੱਚ ਸੋਧ ਕਰੇ।
ਧਾਮੀ ਨੇ ਮਾਨ ਨੂੰ ਕਿਹਾ ਕਿ ਤੁਸੀਂ ਧਾਰਮਿਕ ਮੁੱਦੇ ਦਾ ਸਿਆਸੀਕਰਨ ਕਰਕੇ ਇਸ ਨੂੰ ਵਿਧਾਨ ਸਭਾ ਵਿੱਚ ਲੈ ਕੇ ਜਾ ਰਹੇ ਹੋ। ਇਸ ‘ਤੇ ਤੁਹਾਨੂੰ ਕੋਈ ਅਧਿਕਾਰੀ ਨਹੀਂ ਹੈ। ਪਹਿਲਾਂ ਪੰਜਾਬ ਸਰਕਾਰ ਕਹਿੰਦੀ ਸੀ ਕਿ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਸਿਰਫ਼ ਇੱਕ ਚੈਨਲ ਨੂੰ ਦਿੱਤਾ ਹੋਇਆ ਹੈ ਪਰ ਹੁਣ ਜਦੋਂ ਅਸੀਂ (ਸ਼੍ਰੋਮਣੀ ਕਮੇਟੀ) ਗੁਰਬਾਣੀ ਦੇ ਪ੍ਰਸਾਰਣ ਲਈ ਟੈਂਡਰ ਕੱਢਣ ਜਾ ਰਹੀ ਹੈ ਤਾਂ ਤੁਸੀਂ ਉਸ ਵਿੱਚ ਵੀ ਦਖਲਅੰਦਾਜ਼ੀ ਕਰ ਰਹੇ ਹੋ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਧਾਰਮਿਕ ਮੁੱਦੇ ਦਾ ਸਿਆਸੀਕਰਨ ਕਰਨਾ ਅਸੀਂ ਇਸ ਦੀ ਨਿੰਦਾ ਕਰਦੇ ਹਾਂ।
ਸੂਬਾ ਸਰਕਾਰ ਕੋਲ ਐਕਟ ਵਿੱਚ ਸੋਧ ਕਰਨ ਦੀ ਕੋਈ ਤਾਕਤ ਨਹੀਂ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਐਕਟ ਮਾਮਲੇ ‘ਚ ਸਰਕਾਰੀ ਦਖ਼ਲ ‘ਤੇ ਧਾਰਾਵਾਂ ਪੜ੍ਹ ਕੇ ਵੀ ਸੁਣਾਈਆਂ ਤੇ ਕਿਹਾ ਕਿ ਸੂਬਾ ਸਰਕਾਰ ਕੋਲ ਐਕਟ ਵਿੱਚ ਸੋਧ ਕਰਨ ਦੀ ਕੋਈ ਤਾਕਤ ਨਹੀਂ ਹੈ। ਸਿਰਫ ਸੰਸਦ ਹੀ ਇਸ ਗੁਰਦੁਆਰਾ ਐਕਟ ਵਿੱਚ ਸੋਧ ਕਰ ਸਕਦੀ ਹੈ।
ਧਾਮੀ ਨੇ ਕਿਹਾ ਕਿ ਹੁਣ ਤੱਕ ਕਈ ਸਰਕਾਰਾਂ ਆਈਆਂ ਤੇ ਕਈ ਸਰਕਾਰਾਂ ਗਈਆਂ ਪਰ ਕਿਸੇ ਨੇ ਵੀ ਧਾਰਮਿਕ ਮਸਲੇ ‘ਤੇ ਸਵਾਲ ਖੜ੍ਹੇ ਨਹੀਂ ਕੀਤੇ, ਜਿਸ ਨੇ ਵੀ ਇਸ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕੀਤੀ, ਉਸ ਨੂੰ ਪਛਤਾਵੇ ਦੇ ਹੰਝੂ ਵਹਾਉਣੇ ਪਏ ਹਨ। ਹਰਜਿੰਦਰ ਧਾਮੀ ਨੇ ਭਗਵੰਤ ਮਾਨ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਤੁਸੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿੱਚ ਲੱਗੇ ਹੋ, ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ ਤੇ ਪੰਜਾਬ ਦੀ ਤਰੱਕੀ ਵੱਲ ਧਿਆਨ ਦਿਓ, ਤੁਹਾਨੂੰ ਗੁਰਬਾਣੀ ਦੇ ਪ੍ਰਸਾਰਣ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ।
ਕੈਬਨਿਟ ਬੈਠਕ ਤੋਂ ਬਾਅਦ ਹੋਈ ਪ੍ਰੈੱਸ ਕਾਨਫਰੰਸ ‘ਚ ਸੀਐਮ ਮਾਨ ਨੇ ਕਿਹਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਇਨ੍ਹਾਂ ਸਵਾਲਾਂ ਦੇ ਜਵਾਬ ਦਿੰਦਿਆਂ ਹੁਣ ਸੀਐਮ ਮਾਨ ਨੇ ਕੈਬਨਿਟ ਬੈਠਕ ਤੋਂ ਬਾਅਦ ਹੋਈ ਪ੍ਰੈੱਸ ਕਾਨਫਰੰਸ ‘ਚ ਸਪਸ਼ਟ ਕੀਤਾ ਕਿ ਇਹ ਮਾਮਲੇ…