ਵਿਧਾਇਕ ਪਰਾਸ਼ਰ ਨੇ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 36 ਲੱਖ ਰੁਪਏ ਤੋਂ ਵੱਧ ਦੇ 4 ਟਿਊਬਵੈੱਲ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ
ਲੁਧਿਆਣਾ, 9 ਮਾਰਚ:(ਐਚਐਸ ਕਿੱਟੀ) ਪੰਜਾਬੀ Headline.  
ਪੀਣ ਯੋਗ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ੁੱਕਰਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਚਾਰ ਟਿਊਬਵੈਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਇਨ੍ਹਾਂ ਵਿੱਚ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਸਾਹਿਬ ਨੇੜੇ ਅਤੇ ਮੁਰਾਦਪੁਰਾ ਸਾਈਕਲ ਮਾਰਕੀਟ ਵਿੱਚ ਮਾਤਾ ਗੁਜਰੀ ਪਾਰਕ ਨੇੜੇ ਨਵੇਂ ਟਿਊਬਵੈੱਲ ਲਗਾਉਣ ਦੇ ਪ੍ਰਾਜੈਕਟ ਸ਼ਾਮਲ ਹਨ।
ਇਸ ਤੋਂ ਇਲਾਵਾ ਵਿਧਾਇਕ ਨੇ ਗੁਲਚਮਨ ਗਲੀ ਅਤੇ ਆਦਯਾ ਮੁਹੱਲਾ ਵਿੱਚ ਨਵੇਂ ਲਗਾਏ ਗਏ ਟਿਊਬਵੈੱਲਾਂ ਦਾ ਉਦਘਾਟਨ ਵੀ ਕੀਤਾ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਹ ਪ੍ਰੋਜੈਕਟ 36 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਹਨ ਅਤੇ ਇਹ ਸਬੰਧਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣਗੇ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਹ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿਉਂਕਿ ਉਨ੍ਹਾਂ ਨੂੰ ਪਾਣੀ ਦੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ।
ਉਦਘਾਟਨੀ ਸਮਾਰੋਹ ਦੌਰਾਨ ਮਨਜੀਤ ਸਿੰਘ ਹਰਮਨ, ਵਿਕਰਮ ਪ੍ਰਤਾਪ, ਸੋਮਨਾਥ ਸੂਦ, ਪਰਮਜੀਤ ਸਿੰਘ, ਅਨਿਲ ਪਾਰਤੀ, ਅਲਕਾ ਮਲਹੋਤਰਾ, ਅਰਵਿੰਦਰ ਕੌਰ, ਗੋਲੂ ਚੱਢਾ, ਪੱਪੂ ਧੀਰ, ਸੰਜੂ ਧੀਰ ਆਦਿ ਵੀ ਹਾਜ਼ਰ ਸਨ।

Leave a Comment

Recent Post

Live Cricket Update

You May Like This