ਡਿਬਰੁਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ 10 ਸਾਥੀਆਂ ‘ਤੇ ਪੰਜਾਬ ਸਰਕਾਰ ਨੇ ਨਵੇਂ ਸਿਰੇ ਤੋਂ NSA ਲਗਾਇਆ

ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਰੇ 10 ਸਾਥੀਆਂ ਉੱਤੇ ਨਵੇਂ ਸਿਰੇ ਤੋਂ NSA ਲਗਾਇਆ ਹੈ । ਪੰਜਾਬ ਸਰਕਾਰ ਨੇ ਅੱਜ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ‘ਤੇ ਨਵੇਂ ਸਿਰੇ ਤੋਂ NSA ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ ਹੋਵੇਗੀ।

Leave a Comment

You May Like This