ਚੋਣ ਕਮਿਸ਼ਨ ਨੇ ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੇ ਤੁਰਤ ਤਬਾਦਲੇ ਦੇ ਹੁਕਮ ਕੀਤੇ ਜਾਰੀ

ਇਨ੍ਹਾਂ ਤਿੰਨਾਂ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਮੌਜੂਦਾ ਜ਼ਿਲ੍ਹੇ ਜਾਂ ਉਸ ਲੋਕ ਸਭਾ ਸੀਟ ਅਧੀਨ ਆਉਂਦੇ ਜ਼ਿਲ੍ਹਿਆਂ ’ਚੋਂ ਬਾਹਰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਤਿੰਨਾਂ ਅਧਿਕਾਰੀਆਂ ਦੀ ਥਾਂ ਨਵੀਂ ਨਿਯੁਕਤੀ ਲਈ ਤਿੰਨ-ਤਿੰਨ ਨਾਵਾਂ ਦੇ ਪੈਨਲ ਵੀ ਮੰਗੇ ਹਨ।

2024 Lok Sabha Elections: ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ਉਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਕਮਿਸ਼ਨ ਨੇ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

ਇਨ੍ਹਾਂ ਤਿੰਨਾਂ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਮੌਜੂਦਾ ਜ਼ਿਲ੍ਹੇ ਜਾਂ ਉਸ ਲੋਕ ਸਭਾ ਸੀਟ ਅਧੀਨ ਆਉਂਦੇ ਜ਼ਿਲ੍ਹਿਆਂ ’ਚੋਂ ਬਾਹਰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਤਿੰਨਾਂ ਅਧਿਕਾਰੀਆਂ ਦੀ ਥਾਂ ਨਵੀਂ ਨਿਯੁਕਤੀ ਲਈ ਤਿੰਨ-ਤਿੰਨ ਨਾਵਾਂ ਦੇ ਪੈਨਲ ਵੀ ਮੰਗੇ ਹਨ।

ਚੋਣ ਕਮਿਸ਼ਨ ਦੀ ਇਹ ਪੰਜਾਬ ਨੂੰ ਲੈ ਕੇ ਪਹਿਲੀ ਕਾਰਵਾਈ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਡੀਸੀ ਵਿਸ਼ੇਸ਼ ਸਾਰੰਗਲ ਨੂੰ ਮੌਜੂਦਾ ਪੋਸਟਿੰਗ (ਜ਼ਿਲ੍ਹਾ ਜਲੰਧਰ) ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਤਾਇਨਾਤ ਕੀਤਾ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿੱਚ ਨਾ ਹੋਵੇ।

Leave a Comment

Recent Post

Live Cricket Update

You May Like This