ਧਨਾਨਸੂ ‘ਚ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ

ਲੁਧਿਆਣਾ, 6 ਨਵੰਬਰ ( (ਪ੍ਰਿਤਪਾਲ ਸਿੰਘ ਪਾਲੀ)) – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ,  ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸਮੇਤ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਜਿਸ ਵਿੱਚ 08 ਨਵੰਬਰ ਨੂੰ ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ।

ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਜਿਸ ਵਿੱਚ ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਮਹਿਮਾਨ ਸ਼ਾਮਲ ਹੋਣਗੇ।

ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਤੋਂ ਇਲਾਵਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਜ ਪੱਧਰੀ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

Leave a Comment

Recent Post

Live Cricket Update

You May Like This