ਲੁਧਿਆਣਾ 17 ਨਵੰਬਰ (ਪ੍ਰਿਤਪਾਲ ਸਿੰਘ ਪਾਲੀ) =ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਪਿੱਛੋਂ ਅਕਾਲੀ ਜੱਥਾ ਲੁਧਿਆਣਾ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਓਹਨਾ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਓਹਨਾ ਨੂ ਪ੍ਰਧਾਨਗੀ ਦੀ ਸੇਵਾ ਸੌਂਪੀ ਸੀ ਜਿਸ ਨੂੰ ਓਹਨਾ ਨੇ ਜਿੰਮੇਵਾਰੀ ਨਾਲ ਨਿਭਾਇਆ ਹੁਣ ਨਵੇਂ ਬਣਨ ਵਾਲੇ ਪ੍ਰਧਾਨ ਜਿਸ ਨੂੰ ਸੇਵਾ ਸੌਂਪਣ ਗੇ ਉਹ ਓਹਨਾ ਦਾ ਜਿੰਮੇਵਾਰੀ ਨਾਲ ਸਾਥ ਦੇਣਗੇ ਉਹਨਾਂ ਨੇ ਆਪਣੇ ਪ੍ਰਧਾਨਗੀ ਸਮੇਂ ਓਹਨਾ ਦਾ ਸਾਥ ਦੇਣ ਵਾਲੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ ਹੈ