ਸ਼ਤਾਬਦੀਆਂ ਨੂੰ ਸਮਰਪਿਤ 33ਵੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ  ਜ਼ੋਰਾ ‘ਤੇ – ਸੰਤ ਅਮੀਰ ਸਿੰਘ ਜੀ

ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਣਧੀਰ ਸਿੰਘ ਜੀ ਨੂੰ ਸ਼੍ਰੌਮਣੀ ਗੁਰਮਤਿ ਸੰਗੀਤ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਲੁਧਿਆਣਾ/23 ਨਵੰਬਰ ( ਪ੍ਰਿਤਪਾਲ ਸਿੰਘ ਪਾਲੀ    )  ਗੁਰਮਤਿ ਸੰਗੀਤ ਦੀ ਪ੍ਰਫੱਲਤਾ ਲਈ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵੱਲੋ ਆਰੰਭੀ ਅਦੁੱਤੀ ਗੁਰਮਤਿ ਸੰਗੀਤ ਸੰਮੇਲਨਾਂ ਦੀ ਲੜੀ ਦੇ ਪ੍ਰਵਾਹ ਨੂੰ ਨਿਰੰਤਰ ਅੱਗੇ ਤੋਰਦਿਆਂ ਹੋਇਆ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ

ਸ਼੍ਰੀ ਗੁਰੂ ਅਮਰਦਾਸ ਜੀ

ਸ਼੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ ਜੋਤਿ ਦਿਵਸ ਤੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਸ਼ਤਾਬਦੀਆਂ ਨੂੰ ਸਮਰਪਿਤ ਮਿਤੀ 30 ਨਵੰਬਰ ਤੋ 1ਦਸੰਬਰ 2024 ਤੱਕ ਆਯੋਜਿਤ ਕੀਤੇ ਜਾਣ ਵਾਲੇ ਚਾਰ ਰੋਜ਼ਾ 33ਵੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਨੂੰ  ਯਾਦਗਾਰੀ ਗੁਰਮਤਿ ਸੰਗੀਤ ਸੰਮੇਲਨ ਬਣਾਉਣ ਲਈ ਸਾਰੀਆਂ ਪ੍ਰਬੰਧਕ ਤਿਆਰੀਆਂ ਬੜੇ  ਜ਼ੋਰਾ- ਸ਼ੋਰਾ ਨਾਲ ਚੱਲ ਰਹੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਹੋਇਆ ਕੀਤਾ।

ਸੰਤ ਬਾਬਾ ਅਮੀਰ ਸਿੰਘ ਜੀ ਨੇ ਜਾਣਕਾਰੀ ਦੇਦਿਆ ਕਿਹਾ ਕਿ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਅੰਦਰ ਜਿੱਥੇ ਪੰਥ ਦੇ ਮਹਾਨ ਕੀਰਤਨੀ ਜੱਥੇ ਸ਼੍ਰੀ ਗੁਰੂ ਅਮਰਦਾਸ ਜੀ ਤੇ ਸ਼੍ਰੀ ਗੁਰੂ ਰਾਮਦਾਸ ਦੀ ਵੱਲੋ ਉਚਰੀ ਇਲਾਹੀ ਬਾਣੀ ਦਾ ਕੀਰਤਨ ਨਿਰਧਾਰਤ ਰਾਗਾਂ  ਵਿੱਚ ਕਰਕੇ ਆਨੰਦਮਈ ਕੀਰਤਨ ਦੀਆਂ ਛਹਿਬਰਾਂ ਤੰਤੀ ਸਾਜ਼ਾਂ ਰਾਹੀਂ ਲੱਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ,ਉੱਥੇ 33ਵੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਣਧੀਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨੂੰ ਸ਼੍ਰੌਮਣੀ ਗੁਰਮਤਿ ਸੰਗੀਤ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।ਸੰਤ ਬਾਬਾ ਅਮੀਰ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਚਾਰ ਰੋਜ਼ਾ ਚੱਲਣ ਵਾਲੇ 33ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਆਰੰਭਤਾ 28 ਨਵੰਬਰ ਦਿਨ  ਵੀਰਵਾਰ ਨੂੰ ਸ਼ਾਮ ਛੇ ਵੱਜੇ ਆਰੰਭਤਾ ਦੀ ਅਰਦਾਸ ਨਾਲ ਹੋਵੇਗੀ । ਜਿਸ ਅੰਦਰ ਗੁਰੂ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਿਦਆਰਥੀਆਂ ਦੇ ਕੀਰਤਨੀ ਜੱਥੇ ਵੱਖ ਵੱਖ ਨਿਰਧਾਰਤ ਰਾਗਾਂ ਵਿੱਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਨਗੇ।

ਸੰਤ ਅਮੀਰ ਸਿੰਘ ਜੀ
ਸੰਤ ਅਮੀਰ ਸਿੰਘ ਜੀ

ਇਸੇ ਤਰ੍ਹਾਂ 29 ਨਵੰਬਰ ਦਿਨ ਸ਼ੁਕਰਵਾਰ ਦੇ ਰਾਤ ਦੇ ਦੀਵਾਨ ਅੰਦਰ ਗੁਰੂ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਿਦਆਰਥੀ ਅਤੇ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਸ਼੍ਰੀ ਗੁਰੂ ਅਮਰਦਾਸ ਜੀ ਤੇ ਸ਼੍ਰੀ ਗੁਰੂ ਰਾਮਦਾਸ ਜੀ ਵੱਲੋ ਉਚਰੀ ਇਲਾਹੀ ਗੁਰਬਾਣੀ ਦਾ ਕੀਰਤਨ  ਨਿਰਧਾਰਤ ਰਾਗਾਂ ਵਿੱਚ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ 30 ਨਵੰਬਰ ਨੂੰ ਸਵੇਰੇ 10 ਵੱਜੇ ਤੋ 12 ਵੱਜੇ ਤੱਕ ਵੱਖ- ਵੱਖ ਸਕੂਲਾਂ ਅਤੇ ਕਾਲਜਾਂ ਦੀਆਂ ਵਿਿਦਆਰਥਣਾਂ ਦੇ ਸ਼ਬਦੀ ਜੱਥੇ ਨਿਰਧਾਰਤ ਰਾਗਾਂ ਵਿੱਚ ਗੁਰਬਾਣੀ ਦਾ ਕੀਰਤਨ ਕਰਨਗੇ, ਉਪਰੰਤ ਨਾਮ ਸਿਮਰਨ ਸਮਾਗਮ ਆਯੋਜਿਤ ਕੀਤਾ ਜਾਵੇਗਾ ਅਤੇ ਸ਼ਾਮ ਦੇ ਦੀਵਾਨਾ ਵਿੱਚ ਨਿਰਧਾਰਤ ਰਾਗਾਂ  ਵਿੱਚ ਕੀਰਤਨ ਦਰਬਾਰ ਦਾ ਆਯੋਜਨ ਹੋਵੇਗਾ।ਇਸੇ ਤਰ੍ਹਾਂ ਮਿਤੀ 1 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਨਾਮ ਸਿਮਰਨ ਅਤੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਸ਼ਾਮ ਨੂੰ  ਨਿਰਧਾਰਤ ਰਾਗਾਂ ਵਿੱਚ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ।ਜਿਸ ਅੰਦਰ ਤਖਤ ਸਾਹਿਬਾਨ ਦੇ ਸਿੰਘ ਸਾਹਿਬ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ, ਪ੍ਰਮੁੱਖ ਪੰਥਕ ਸ਼ਖਸ਼ੀਅਤਾਂ, ਵੱਖ ਵੱਖ ਸੰਮਪ੍ਰਦਾਵਾ ਦੇ ਸੰਤ ਮਹਾਪੁਰਖ, ਨਿਹੰਗ ਜੱਥੇਬੰਦੀਆਂ ਦੇ ਜੱਥੇਦਾਰ ਸਾਹਿਬ ਅਤੇ ਗੁਰਮਤਿ ਸੰਗੀਤ ਨੂੰ ਪਿਆਰ ਕਰਨ ਵਾਲੀਆਂ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੀਆਂ।ਸੰਤ ਬਾਬਾ ਅਮੀਰ ਸਿੰਘ ਜੀ ਨੇ ਆਪਣੀ ਗੱਲਬਾਤ ਦੌਰਾਨ ਇਹ ਵੀ ਜਾਣਕਾਰੀ ਦਿੱਤੀ  ਕਿ ਚਾਰ ਰੋਜ਼ਾ ਚੱਲਣ ਵਾਲੇ ਗੁਰਮਤਿ ਸੰਗੀਤ ਦੇ ਇਸ ਮਹਾਨ ਕੁੰਭ ਅੰਦਰ ਦੇਸ਼- ਵਿਦੇਸ਼ ਤੋ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜਣਗੀਆਂ।ਉਨ੍ਹਾਂ ਨੇ ਸਮੂਹ ਸੰਗਤਾਂ ਤੇ ਗੁਰਮਤਿ ਸੰਗੀਤ ਪ੍ਰੇਮੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਆਯੋਜਿਤ ਕੀਤੇ ਜਾਣ ਵਾਲੇ 33ਵੇਂ ਗੁਰਮਤਿ ਸੰਗੀਤ ਸੰਮੇਲਨ ਵਿੱਚ ਆਪਣੀਆਂ ਹਾਜ਼ਰੀਆਂ ਭਰਕੇ ਇਸ ਨੂੰ  ਇੱਕ ਅਦੁੱਤੀ ਯਾਦਗਾਰੀ ਗੁਰਮਤਿ ਸੰਗੀਤ ਸੰਮੇਲਨ ਬਣਾਉਣ।

Leave a Comment

Recent Post

Live Cricket Update

You May Like This