ਲੁਧਿਆਣਾ 30 ਨਵੰਬਰ – ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਮੇਤ ਜਿਲਾ ਲੀਡਰਸ਼ਿਪ ਵੱਲੋਂ ਕਾਰਪੋਰੇਸ਼ਨ ਚੋਣਾਂ ਦੇ ਮੱਦੇ ਨਜ਼ਰ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸਮੁੱਚੀ ਲੀਡਰਸ਼ਿਪ ਦੇ ਵੱਲੋਂ ਮੀਡੀਆ ਨੂੰ ਜਾਰੀ ਇੱਕ ਬਿਆਨ ਦੌਰਾਨ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਇਨਾਂ ਕਾਰਪੋਰੇਸ਼ਨ ਚੋਣਾਂ ਦੇ ਵਿੱਚ ਪੂਰੀ ਮਜਬੂਤੀ ਦੇ ਨਾਲ ਮੈਦਾਨ ਵਿੱਚ ਉਤਰੇਗਾ। ਇਸ ਮੌਕੇ ਉਹਨਾਂ ਕਿਹਾ ਕਿ ਪੰਚਾਇਤੀ ਚੋਣਾਂ ਤੋਂ ਬਾਅਦ ਕਾਰਪੋਰੇਸ਼ਨ ਚੋਣਾਂ ਇਕ ਐਸੀਆਂ ਚੋਣਾਂ ਹਨ ਜੋ ਕਿ ਜਮੀਨੀ ਪੱਧਰ ਦੇ ਨਾਲ ਜੁੜੀਆਂ ਹੋਈਆਂ ਚੋਣਾਂ ਹਨ। ਜਿਸਦੇ ਚਲਦਿਆਂ ਇਹਨਾਂ ਚੋਣਾਂ ਦੌਰਾਨ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਗਰੰਟੀਆਂ ਤੋਂ ਮੁੱਕਰੀ ਹੋਈ ਇਸ ਸਰਕਾਰ ਦੀਆਂ ਨਕਾਮੀਆਂ ਨੂੰ ਜਗ ਜਾਹਿਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੇ ਵਿੱਚੋਂ ਆਪਣਾ ਇੱਕ ਵੀ ਵਾਅਦਾ ਪੂਰਾ ਨਾ ਕਰ ਸਕਣ ਵਾਲੀ ਮਾਨ ਸਰਕਾਰ ਨੇ ਜਿੱਥੇ ਪੰਜਾਬ ਨੂੰ ਕਰਜ਼ੇ ਦੇ ਭਾਰ ਥੱਲੇ ਹੋਰ ਦੱਬ ਦਿੱਤਾ ਉੱਥੇ ਹੀ ਗੁੰਡਾਗਰਦੀ, ਭਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਦੇ ਵਗ ਰਹੇ ਦਰਿਆ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਦਕਿ ਸਿਹਤ ਅਤੇ ਸਿੱਖਿਆ ਦੇ ਵਿੱਚ ਆਪਣੀ ਪਿੱਠ ਆਪ ਹੀ ਥਪ ਥਪਾਉਣ ਵਾਲੀ ਆਪ ਸਰਕਾਰ ਦੀ ਕਾਰਜਕਾਰੀ ਅਸਲ ਦੇ ਵਿੱਚ ਜ਼ੀਰੋ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਕੀਤੇ ਹੋਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਜਿਸ ਦੇ ਚਲਦਿਆਂ ਕਾਰਪੋਰੇਸ਼ਨ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀਆਂ ਜਿੱਤਾਂ
ਦਰਜ ਕਰਦੇ ਹੋਏ ਬਹੁਮਤ ਹਾਸਿਲ ਕਰਨਗੇ। ਇਸ ਮੌਕੇ ਮਹੇਸ਼ ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋ, ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਜੀਵਨ ਧਵਨ, ਜਸਪਾਲ ਸਿੰਘ ਗਿਆਸਪੁਰਾ, ਆਰ.ਡੀ ਸ਼ਰਮਾ, ਜਗਬੀਰ ਸਿੰਘ ਸੋਖੀ, ਬਾਬਾ ਅਜੀਤ ਸਿੰਘ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਪਰਉਪਕਾਰ ਸਿੰਘ ਘੁੰਮਣ, ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ,
ਜਥੇਦਾਰ ਕੁਲਦੀਪ ਸਿੰਘ ਖਾਲਸਾ, ਕੌਂਸਲਰ ਰੂਬੀ ਲੋਟੇ ਆਦਿ ਹਾਜਿਰ ਸਨ।