ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ ‘ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ‘ਤੇ ਭਾਰੀ ਤਦਾਦ ਵਿੱਚ ਲੋਕ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ ਅਤੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇੱਕ ਵਿਹਾਰਕ ਤੰਤਰ ਉਲੀਕਿਆ ਜਾਣਾ ਚਾਹੀਦਾ ਹੈ।

HARMINDER SINGH
Editor-in-Chief

Leave a Comment

You May Like This