ਲੁਧਿਆਣਾ 14ਦਸੰਬਰ (ਪ੍ਰਿਤਪਾਲ ਸਿੰਘ ਪਾਲੀ) ਗੁਰਦੁਆਰਾ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ 15 ਦਸੰਬਰ ਤੋਂ ਹਰ ਰੋਜ਼ ਅੰਮ੍ਰਿਤ ਵੇਲੇ ਪ੍ਰਭਾਤ ਹੋਣਗੀਆਂ
ਇਹ ਪ੍ਰਭਾਵ ਫੇਰੀਆਂ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਆਰੰਭ ਹੋਣੀਆਂ ਹਨ ਪਹਿਲੇ ਦਿਨ ਦੀ ਪ੍ਰਭਾਤ ਫੇਰੀ ਦੀ ਸੇਵਾ ਕਮਨਟੀ ਸੈਂਟਰ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ ਹੋਵੇਗੀ ਇਹ ਪ੍ਰਭਾਤ ਫੇਰੀਆਂ ਦੀ ਸੂਚਨਾ ਇਸਤਰੀ ਸਤਸੰਗ ਸਭਾ ਸ਼ਹੀਦ ਕਰਨੈਲ ਸਿੰਘ ਨਗਰ ਗੁਰਦੁਆਰਾ ਸਾਹਿਬ ਵੱਲੋਂ ਦਿੱਤੀ ਗਈ। ਸਤਸੰਗ ਸਭਾ ਦੀਆਂ ਬੀਬੀਆਂ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਹਰ ਰੋਜ਼ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।