ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਦੇਰ ਰਾਤ ਸਿਰ ਵਿੱਚ ਗੋਲੀ ਲੱਗਣ ਕਾਰਨ ਮੌਤ

ਲੁਧਿਆਣਾ     (ਪ੍ਰਿਤਪਾਲ ਸਿੰਘ ਪਾਲੀ, ਹਰਮਿੰਦਰ ਸਿੰਘ ਕਿੱਟੀ)    ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਦੇਰ ਰਾਤ ਸਿਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੂੰ ਤੁਰੰਤ ਡੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜੁਆਇੰਟ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਦੇ ਬਿਆਨ ਅਨੁਸਾਰ, ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਗੁਰਪ੍ਰੀਤ ਗੋਗੀ ਆਪਣੇ ਲਾਈਸੈਂਸੀ 25 ਬੋਰ ਪਿਸਤੌਲ ਨੂੰ ਸਾਫ ਕਰ ਰਹੇ ਸਨ, ਜਿਸ ਦੌਰਾਨ ਗਲਤੀ ਨਾਲ ਗੋਲੀ ਚੱਲੀ ਅਤੇ ਉਨ੍ਹਾਂ ਦੇ ਸਿਰ ਵਿੱਚ ਲੱਗੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿਸਤੌਲ ਵਿੱਚੋਂ ਸਿਰਫ ਇੱਕ ਹੀ ਗੋਲੀ ਚੱਲੀ ਹੈ। ਮੌਤ ਦੇ ਅਸਲ ਕਾਰਣਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗੀ।

ਗੁਰਪ੍ਰੀਤ ਗੋਗੀ ਨੇ 2022 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਲੁਧਿਆਣਾ ਪੱਛਮੀ ਹਲਕੇ ਤੋਂ ਚੋਣ ਜਿੱਤੀ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਕੈਬਿਨਟ ਮੰਤਰੀ ਅਮਨ ਅਰੋੜਾ ਸਮੇਤ ਕਈ ਸਿਆਸੀ ਅਧਿਕਾਰੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ।

ਹੋਰ ਜਾਣਕਾਰੀ ਲਈ, ਤੁਸੀਂ ਹੇਠਾਂ ਦਿੱਤਾ ਵੀਡੀਓ ਦੇਖ ਸਕਦੇ ਹੋ:

Leave a Comment

Recent Post

Live Cricket Update

You May Like This