ਅੰਤਰਰਾਸ਼ਟਰੀ ਮਹਿਲਾ ਦਿਵਸ –  ਸਮਾਜ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੁੰਦਾ ਹੈ ਜਦੋਂ ਔਰਤਾਂ ਸਸ਼ਕਤ ਹੋਣ – ਵਿਧਾਇਕ ਰਜਿੰਦਰਪਾਲ ਕੌਰ ਛੀਨਾ* 

ਲੁਧਿਆਣਾ, 8 ਮਾਰਚ (ਪ੍ਰਿਤਪਾਲ ਸਿੰਘ ਪਾਲੀ) ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਿਲਵਰ ਸਮਾਜ ਸੇਵਾ ਸੁਸਾਇਟੀ ਵੱਲੋਂ ਕਰਵਾਏ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਛੀਨਾ ਨੇ ਕਿਹਾ ਕਿ ਕਿਸੇ ਵੀ ਸਮਾਜ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੁੰਦਾ ਹੈ ਜਦੋਂ ਉਸ ਸਮਾਜ ਦੀਆਂ ਔਰਤਾਂ ਦਾ ਸਸ਼ਕਤੀਕਰਨ ਹੋਵੇ ਅਤੇ ਉਨ੍ਹਾਂ ਨੂੰ ਬਰਾਬਰ ਦੇ ਅਧਿਕਾਰ ਮਿਲਣ।  
ਭਾਰਤੀ ਸੰਸਕ੍ਰਿਤੀ ਵਿੱਚ ਔਰਤਾਂ ਦੇ ਸਸ਼ਕਤੀਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।
ਸੰਤ ਕਬੀਰ ਦਾਸ ਜੀ ਨੇ ਵੀ ਔਰਤ ਦੀ ਸ਼ਕਤੀ ਨੂੰ ਪਛਾਣਦੇ ਹੋਏ ਕਿਹਾ ਸੀ ਕਿ ਔਰਤ ਦੀ ਹੋਂਦ ਵਿੱਚ ਅਜਿਹੀ ਸ਼ਕਤੀ ਹੈ ਜੋ ਸਮਾਜ ਨੂੰ ਹਰ ਰੂਪ ਵਿੱਚ ਪ੍ਰਭਾਵਿਤ ਕਰਦੀ ਹੈ।
ਮਹਿਲਾ ਸਸ਼ਕਤੀਕਰਨ ‘ਤੇ ਭਾਸ਼ਣਾਂ ਰਾਹੀਂ ਅਸੀਂ ਨਾ ਸਿਰਫ਼ ਔਰਤਾਂ ਨੂੰ ਜਾਗਰੂਕ ਕਰ ਸਕਦੇ ਹਾਂ ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵੀ ਉਤਸ਼ਾਹਿਤ ਕਰ ਸਕਦੇ ਹਾਂ।
ਵਿਧਾਇਕ ਛੀਨਾ ਨੇ ਕਿਹਾ ਕਿ ਆਓ ਅਸੀਂ ਸਾਰੇ ਪ੍ਰਣ ਕਰੀਏ ਕਿ ਅਸੀਂ ਔਰਤਾਂ ਦਾ ਸਮਰਥਨ ਕਰਾਂਗੇ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਾਂਗੇ ਅਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਾਂਗੇ।

Leave a Comment

You May Like This