*ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ*

ਲੁਧਿਆਣਾ, 26 ਮਾਰਚ (ਪ੍ਰਿਤਪਾਲ ਸਿੰਘ ਪਾਲੀ)   ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 95 ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਸ ਪ੍ਰੋਜੈਕਟ ‘ਤੇ ਕਰੀਬ 46 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਅਮਨ ਬੱਗਾ, ਅਸ਼ੋਕ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਵਾ ਨਿਵਾਸੀ ਵੀ ਮੌਜੂਦ ਸਨ।
ਵਿਧਾਇਕ ਬੱਗਾ ਨੇ ਦੁਹਰਾਇਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਸੂਬੇ ਖਾਸ ਕਰਕੇ ਵਿਧਾਨ ਸਭਾ ਉਤਰੀ ਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਆਪਣੇ ਸੁਪਨਿਆਂ ਦੇ ਪ੍ਰੋਜੈਕਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਉੱਤਰੀ ਦੇ ਵਿਚਕਾਰੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਉਨ੍ਹਾਂ ਦਾ ਪੁਰਾਣਾ ਸੁਪਨਾ ਹੈ, ਜਿਸ ਲਈ ਕੋਸ਼ਿਸ਼ਾਂ ਜਾਰੀ ਹਨ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਲਿਖਤੀ ਜਾਂ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਹੀ ਵਿਧਾਇਕ ਜਨਤਾ ਦੇ ਦੁਆਰ ਪ੍ਰੋਗਰਾਮ ਤਹਿਤ ਬਿਨਾਂ ਕਿਸੇ ਸ਼ਿਕਾਇਤ ਦੇ ਆਪਣੇ ਤੌਰ ‘ਤੇ ਨੋਟਿਸ ਲੈ ਕੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Leave a Comment

Recent Post

Live Cricket Update

You May Like This